Languages
24
ਮਹਿਮਾਮਈ ਰਾਜਾ
ਦਾਊਦ ਦਾ ਭਜਨ।
1 ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ,
ਜਗਤ ਅਤੇ ਉਸ ਦੇ ਨਿਵਾਸੀ।
2 ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ,
ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।
3 ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ,
ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
4 ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ,
ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ,
ਅਤੇ ਛਲਣ ਲਈ ਸਹੁੰ ਨਹੀਂ ਖਾਧੀ।
5 ਉਸ ਨੂੰ ਯਹੋਵਾਹ ਵੱਲੋਂ ਬਰਕਤ
ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ
ਕੋਲੋਂ ਧਰਮ ਮਿਲੇਗਾ।
6 ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ,
ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
7 ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ,
ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ!
ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
8 ਇਹ ਜਲਾਲ ਦਾ ਪਾਤਸ਼ਾਹ ਕੌਣ ਹੈ?
ਯਹੋਵਾਹ ਸਮਰੱਥੀ ਅਤੇ ਬਲੀ,
ਯਹੋਵਾਹ ਯੁੱਧ ਵਿੱਚ ਬਲੀ ਹੈ।
9 ਫਾਟਕੋ, ਆਪਣੇ ਸਿਰ ਉੱਚੇ ਕਰੋ,
ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ!
ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
10 ਇਹ ਜਲਾਲ ਦਾ ਪਾਤਸ਼ਾਹ ਕੌਣ ਹੈ?
ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।

<- ਜ਼ਬੂਰ 23ਜ਼ਬੂਰ 25 ->